ਪੁਸਤਕਾਲਾਭਾਗ ੧੨

੨੭ ਹਾੜ ੨੦੧੯ ਬਿਕ੍ਰਮੀ ਨੱਥਾ ਸਿੰਘ ਦੇ ਗ੍ਰਹਿ ਪਿੰਡ ਬਡਹੇੜੀ ਜ਼ਿਲਾ ਅੰਬਾਲਾ

ਸੋ ਪੁਰਖ ਨਿਰਗੁਣ ਵਡ ਮਿਹਰਵਾਨ, ਨਿਰਗੁਣ ਆਪਣੀ ਦਇਆ ਕਮਾਇੰਦਾ। ਹਰਿ ਪੁਰਖ ਨਿਰੰਜਣ ਧੁਰ ਫ਼ਰਮਾਣ, ਸਤਿ ਸਤਿਵਾਦੀ ਆਪ ਜਣਾਇੰਦਾ। ਏਕੰਕਾਰਾ ਦੇਵੇ ਦਾਨ, ਵਸਤ ਅਮੋਲਕ ਆਪ ਵਰਤਾਇੰਦਾ। ਆਦਿ ਨਿਰੰਜਣ ਹੋ ਪਰਧਾਨ, ਨੂਰ ਨੁਰਾਨਾ ਨੂਰ ਧਰਾਇੰਦਾ। ਅਬਿਨਾਸ਼ੀ ਕਰਤਾ ਖੇਲ ਮਹਾਨ, ਦੋ ਜਹਾਨਾਂ ਆਪ ਕਰਾਇੰਦਾ। ਸ੍ਰੀ ਭਗਵਾਨ ਸਚ ਨਿਸ਼ਾਨ, ਦਰਗਹਿ ਸਾਚੀ ਆਪ ਝੁਲਾਇੰਦਾ। ਪਾਰਬ੍ਰਹਮ ਪ੍ਰਭ ਖੇਲੇ ਖੇਲ ਸਚਖੰਡ ਸੱਚੇ ਮਕਾਨ, ਸਚ ਦੁਆਰਾ ਆਪ ਵਡਿਆਇੰਦਾ। ਭੂਪਤ ਭੂਪ ਬਣ ਰਾਜਾਨ, ਸ਼ਹਿਨਸ਼ਾਹ ਆਪਣਾ ਨਾਉਂ ਧਰਾਇੰਦਾ। ਤਖ਼ਤ ਨਿਵਾਸੀ ਨੌਜਵਾਨ, ਦਰ ਘਰ ਸਾਚੇ ਸੋਭਾ ਪਾਇੰਦਾ। ਹੁਕਮੀ ਹੁਕਮ ਧੁਰ ਫ਼ਰਮਾਣ, ਸਚ ਸੰਦੇਸਾ ਇਕ ਸੁਣਾਇੰਦਾ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਆਪਣੀ ਕਲ ਆਪ ਵਰਤਾਇੰਦਾ। ਆਪਣੀ ਕਲ ਹਰਿ ਨਿਰੰਕਾਰ, ਆਦਿ ਪੁਰਖ ਆਪਣੇ ਹੱਥ ਰਖਾਈਆ। ਸਚਖੰਡ ਦੁਆਰੇ ਹੋ ਉਜਿਆਰ, ਥਿਰ ਘਰ ਆਪਣਾ ਕੁੰਡਾ ਲਾਹੀਆ। ਖੇਲੇ ਖੇਲ ਅਗੰਮ ਅਪਾਰ, ਅਲੱਖ ਅਗੋਚਰ ਵਡ ਵਡਿਆਈਆ। ਪੂਤ ਸਪੂਤਾ ਕਰ ਤਿਆਰ, ਸੁਤ ਦੁਲਾਰਾ ਇਕ ਪਰਗਟਾਈਆ। ਥਿਰ ਘਰ ਸਾਚੇ ਦੇਵੇ ਵਾੜ, ਗ੍ਰਹਿ ਮੰਦਰ ਮਾਣ ਵਡਿਆਈਆ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਸਚ ਸੰਦੇਸਾ ਇਕ ਸੁਣਾਈਆ। ਸਚ ਸੰਦੇਸਾ ਹਰਿ ਨਿਰੰਕਾਰ, ਆਦਿ ਜੁਗਾਦੀ ਇਕ ਸੁਣਾਇੰਦਾ। ਸਚਖੰਡ ਸੋਹੇ ਸਤਿ ਦੁਆਰ, ਦਰ ਦਰਵਾਜ਼ਾ ਆਪ ਖੁਲ੍ਹਾਇੰਦਾ। ਨਿਰਗੁਣ ਦੀਆ ਬਾਤੀ ਕਰ ਉਜਿਆਰ, ਨੂਰ ਨੁਰਾਨਾ ਡਗਮਗਾਇੰਦਾ। ਤਖ਼ਤ ਨਿਵਾਸੀ ਸ਼ਾਹ ਸਿਕਦਾਰ, ਹੁਕਮ ਆਪਣਾ ਆਪ ਜਣਾਇੰਦਾ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਸਾਚੀ ਕਰਨੀ ਆਪ ਕਮਾਇੰਦਾ। ਸਾਚੀ ਕਰਨੀ ਪੁਰਖ ਅਕਾਲ, ਇਕ ਇਕੱਲਾ ਆਪ ਕਰਾਈਆ। ਸਚਖੰਡ ਵਸਣਹਾਰਾ ਸੱਚੀ ਧਰਮਸਾਲ, ਦਰਗਹਿ ਬੈਠਾ ਆਸਣ ਲਾਈਆ। ਕਰੇ ਖੇਲ ਬੇਮਿਸਾਲ, ਬੇਨਜ਼ੀਰ ਬੇਪਰਵਾਹੀਆ। ਮੁਕਾਮੇ ਹੱਕ ਨੂਰੀ ਜਲਵਾ ਜਲਾਲ, ਪਰਵਰਦਿਗਾਰ ਆਪਣਾ ਵੇਸ ਆਪ ਵਟਾਈਆ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਕਰੇ ਖੇਲ ਸਾਚਾ ਹਰਿ, ਦਰਗਹਿ ਸਾਚੀ ਸੋਭਾ ਪਾਈਆ। ਦਰਗਹਿ ਸਾਚੀ ਸੋਭਾਵੰਤ, ਸੋ ਪੁਰਖ ਨਿਰੰਜਣ ਆਸਣ ਲਾਇੰਦਾ। ਆਦਿ ਜੁਗਾਦੀ ਮਹਿਮਾ ਅਗਣਤ, ਭੇਵ ਅਭੇਦ ਆਪ ਖੁਲ੍ਹਾਇੰਦਾ। ਨਿਰਗੁਣ ਮੇਲਾ ਨਾਰੀ ਕੰਤ, ਕੰਤ ਕੰਤੂਹਲ ਸਾਚੀ ਸੇਜ ਆਪ ਹੰਢਾਇੰਦਾ। ਸਤਿ ਦੁਆਰ ਬਣਾਏ ਬਣਤ, ਘੜਨ ਭੰਨਣਹਾਰ ਪੁਰਖ ਸਮਰਥ, ਸਮਰਥ ਆਪਣੀ ਧਾਰ ਚਲਾਇੰਦਾ। ਨਿਰਗੁਣ ਨਿਰਾਕਾਰ ਅਜੂਨੀ ਰਹਿਤ ਆਪਣਾ ਮਾਰਗ ਆਪੇ ਦੱਸ, ਸਾਚਾ ਰਾਹ ਆਪ ਚਲਾਇੰਦਾ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਕਰੇ ਖੇਲ ਸਾਚਾ ਹਰਿ, ਸਚਖੰਡ ਦੁਆਰੇ ਆਪੇ ਵੜ, ਅੰਦਰ ਮੰਦਰ ਸੋਭਾ ਪਾਇੰਦਾ। ਸਚਖੰਡ ਦੁਆਰਾ ਊਚ ਮਹੱਲਾ, ਸੋ ਪੁਰਖ ਨਿਰੰਜਣ ਆਪ ਸੁਹਾਈਆ। ਪੁਰਖ ਅਬਿਨਾਸ਼ੀ ਇਕ ਇਕੱਲਾ, ਸਚ ਸਿੰਘਾਸਣ ਬੈਠਾ ਡੇਰਾ ਲਾਈਆ। ਸਚ ਸੰਦੇਸ ਨਰ ਨਰੇਸ਼ ਏਕੰਕਾਰਾ ਏਕਾ ਘੱਲਾ, ਏਕਾ ਏਕ ਕਰੇ ਪੜ੍ਹਾਈਆ। ਪੂਤ ਸਪੂਤ ਫੜਾਏ ਪੱਲਾ, ਸ਼ਬਦੀ ਸ਼ਬਦ ਗੰਢ ਪੁਵਾਈਆ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਕਰੇ ਖੇਲ ਸਾਚਾ ਹਰਿ, ਆਦਿ ਅੰਤ ਸ੍ਰੀ ਭਗਵੰਤ, ਜੁਗ ਜੁਗ ਆਪਣੀ ਕਾਰ ਕਮਾਈਆ। ਆਦਿ ਅੰਤ ਸ੍ਰੀ ਭਗਵਾਨ, ਨਿਰਗੁਣ ਆਪਣਾ

ਖੇਲ ਕਰਾਇੰਦਾ । ਵੇਖੇ ਵਿਗਸੇ ਦੋ ਜਹਾਨ, ਦੋਏ ਦੋਏ ਧਾਰ ਆਪ ਹੋ ਆਇੰਦਾ। ਨਿਰਗੁਣ ਸਰਗੁਣ ਹੋ ਪਰਧਾਨ, ਪਰਮ ਪੁਰਖ ਵੇਸ ਵਟਾਇੰਦਾ। ਸ਼ਬਦੀ ਸੁਤ ਵਡ ਬਲਵਾਨ, ਬਲ ਆਪਣਾ ਆਪ ਜਣਾਇੰਦਾ। ਵਸਤ ਅਮੋਲਕ ਦੇ ਦੇ ਦਾਨ, ਦਾਤਾ ਦਾਨੀ ਝੋਲੀ ਆਪ ਭਰਾਇੰਦਾ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਕਰੇ ਖੇਲ ਸਾਚਾ ਹਰਿ, ਸਚ ਦੁਆਰੇ ਆਪਣਾ ਰੰਗ ਰੰਗਾਇੰਦਾ। ਸਚ ਦੁਆਰੇ ਸਾਚਾ ਰੰਗ, ਸਤਿਗੁਰ ਪੂਰਾ ਆਪ ਰੰਗਾਈਆ। ਖੇਲੇ ਖੇਲ ਸੂਰਾ ਸਰਬੰਗ, ਪਾਰਬ੍ਰਹਮ ਵਡ ਵਡਿਆਈਆ। ਸ਼ਬਦ ਅਗੰਮੀ ਵਜਾਏ ਮਰਦੰਗ, ਤਾਰ ਸਿਤਾਰ ਨਾ ਕੋਇ ਹਿਲਾਈਆ। ਨਿਰਗੁਣ ਜੋਤ ਚਾੜ੍ਹੇ ਚੰਦ, ਨੂਰੋ ਨੂਰ ਨੂਰ ਰੁਸ਼ਨਾਈਆ। ਦੀਨ ਦਿਆਲ ਠਾਕਰ ਸੁਆਮੀ ਬਣ ਬਖ਼ਸ਼ੰਦ, ਬਖ਼ਸ਼ਸ਼ ਆਪਣੀ ਆਪ ਸਮਝਾਈਆ। ਆਦਿ ਜੁਗਾਦੀ ਗੀਤ ਸੁਹਾਗੀ ਛੰਦ, ਸਾਚਾ ਸੋਹਲਾ ਆਪੇ ਗਾਈਆ। ਅੰਤਰ ਅੰਤਰ ਪਰਮਾਨੰਦ, ਏਕਾ ਸੁਖ ਰਖਾਈਆ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਕਰੇ ਖੇਲ ਸਾਚਾ ਹਰਿ, ਆਦਿ ਅੰਤ ਜੁਗ ਜੁਗ ਆਪਣਾ ਵੇਸ ਵਟਾਈਆ। ਆਦਿ ਅੰਤ ਵੇਸ ਅਵੱਲਾ, ਹਰਿ ਜੂ ਹਰਿ ਹਰਿ ਆਪ ਕਰਾਇੰਦਾ। ਵਸਣਹਾਰਾ ਨਿਹਚਲ ਧਾਮ ਅਟੱਲਾ, ਸਚਖੰਡ ਦੁਆਰੇ ਡੇਰਾ ਲਾਇੰਦਾ। ਸ਼ਬਦੀ ਸੁਤ ਫੜਾਏ ਪੱਲਾ, ਥਿਰ ਘਰ ਆਪਣਾ ਬੰਧਨ ਪਾਇੰਦਾ। ਜਲ ਥਲ ਮਹੀਅਲ ਆਪੇ ਰੱਲਾ, ਡੂੰਘੀ ਕੰਦਰ ਸਮੁੰਦ ਸਾਗਰ ਉਚੇ ਟਿੱਲੇ ਪਰਬਤ ਆਪਣਾ ਫੇਰਾ ਪਾਇੰਦਾ। ਸਚ ਸੰਦੇਸ ਨਰ ਨਰੇਸ਼ ਏਕਾ ਘੱਲਾ, ਨਿਰਗੁਣ ਸਰਗੁਣ ਆਪ ਪੜ੍ਹਾਇੰਦਾ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਦੇਵਣਹਾਰਾ ਸਾਚਾ ਵਰ, ਸਾਚੀ ਸਿਖਿਆ ਇਕ ਸਮਝਾਇੰਦਾ। ਸਾਚੀ ਸਿਖਿਆ ਵਿਸ਼ਵ ਧਾਰ, ਪਾਰਬ੍ਰਹਮ ਪ੍ਰਭ ਆਪ ਸਮਝਾਈਆ। ਨਿਸ਼ਅੱਖਰ ਅੱਖਰ ਕਰ ਤਿਆਰ, ਆਖ਼ਰ ਆਪਣੀ ਵਿਦਿਆ ਆਪ ਜਣਾਈਆ। ਲਿਖਣ ਪੜ੍ਹਨ ਤੋਂ ਵਸੇ ਬਾਹਰ, ਬੇਅੰਤ ਬੇਪਰਵਾਹੀਆ। ਜੁਗਾ ਜੁਗੰਤਰ ਖੇਲ ਅਪਾਰ, ਤ੍ਰੈਭਵਣ ਧਨੀ ਨਿਰਗੁਣ ਆਪਣਾ ਮਾਰਗ ਆਪੇ ਲਾਈਆ। ਏਕਾ ਸੁਤ ਦੇ ਸਹਾਰ, ਅਬਿਨਾਸ਼ੀ ਅਚੁੱਤ ਕਰੇ ਪਿਆਰ, ਪੂਤ ਸਪੂਤਾ ਗੋਦ ਬਹਾਈਆ। ਰੁੱਤ ਸੁਹਾਏ ਖਿੜੇ ਗੁਲਜ਼ਾਰ, ਵਿਸ਼ਨ ਬ੍ਰਹਮਾ ਸ਼ਿਵ ਲਏ ਉਭਾਰ, ਜੋਤੀ ਜੋਤ ਜੋਤ ਰੁਸ਼ਨਾਈਆ। ਤ੍ਰੈਗੁਣ ਮਾਇਆ ਭਰ ਭੰਡਾਰ, ਪੰਚਮ ਵੇਖੇ ਆਪ ਅਖਾੜ, ਅਪ ਤੇਜ਼ ਵਾਏ ਪ੍ਰਿਥਮੀ ਆਕਾਸ਼, ਆਪਣਾ ਬੰਧਨ ਪਾਈਆ। ਨਿਰਗੁਣ ਸਰਗੁਣ ਖੇਲ ਅਪਾਰ, ਲੱਖ ਚੁਰਾਸੀ ਕਰ ਤਿਆਰ, ਅੰਡਜ ਜੇਰਜ ਉਤਭੁਜ ਸੇਤਜ ਆਪਣੇ ਰੰਗ ਰੰਗਾਈਆ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਕਰੇ ਖੇਲ ਸਾਚਾ ਹਰਿ, ਆਦਿ ਪੁਰਖ ਏਕਾ ਨਰ, ਨਰ ਨਰਾਇਣ ਸੱਚਾ ਸ਼ਹਿਨਸ਼ਾਹੀਆ। ਸ਼ਹਿਨਸ਼ਾਹ ਹਰਿ ਨਰ ਨਰਾਇਣ, ਏਕੰਕਾਰ ਇਕ ਅਖਵਾਇੰਦਾ। ਰਸਨਾ ਕੋਇ ਨਾ ਸਕੇ ਕਹਿਣ, ਲਿਖ ਲਿਖ ਲੇਖ ਨਾ ਕੋਇ ਸਮਝਾਇੰਦਾ। ਆਦਿ ਜੁਗਾਦਿ ਜੁਗਾ ਜੁਗੰਤਰ ਆਪ ਚੁਕਾਏ ਲਹਿਣ ਦੇਣ, ਸਭ ਦਾ ਲੇਖਾ ਆਪਣੇ ਹੱਥ ਰਖਾਇੰਦਾ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਕਰੇ ਖੇਲ ਸਾਚਾ ਹਰਿ, ਸਚਖੰਡ ਦੁਆਰੇ ਸੋਭਾ ਪਾਇੰਦਾ। ਸਚਖੰਡ ਦੁਆਰੇ ਹਰਿ ਜੂ ਵੜਿਆ, ਨਿਰਗੁਣ ਆਪਣਾ ਰੂਪ ਦਰਸਾਈਆ। ਸਾਚੇ ਪੌੜੇ ਆਪੇ ਚੜ੍ਹਿਆ, ਨਜ਼ਰ ਕਿਸੇ ਨਾ ਆਈਆ। ਆਪਣੀ ਵਿਦਿਆ ਆਪੇ ਪੜ੍ਹਿਆ, ਆਦਿ ਜੁਗਾਦਿ ਕਰੇ ਪੜ੍ਹਾਈਆ। ਸਚਖੰਡ ਦੁਆਰੇ ਆਪੇ ਖੜ੍ਹਿਆ, ਸਾਖਿਆਤ ਨਿਰਗੁਣ ਨੂਰ ਕਰ ਰੁਸ਼ਨਾਈਆ। ਆਪਣਾ ਘਾੜਨ ਆਪੇ ਘੜਿਆ, ਘੜ ਵੇਖੇ ਚਾਈਂ ਚਾਈਂਆ। ਨਾ ਜਨਮੇ ਨਾ ਕਦੇ ਮਰਿਆ, ਜਨਮ ਮਰਨ ਵਿਚ ਕਦੇ ਨਾ ਆਈਆ। ਜੋਤੀ

ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਕਰੇ ਖੇਲ ਸਾਚਾ ਹਰਿ, ਸਚ ਦੁਆਰਾ ਏਕਾ ਏਕ ਸੁਹਾਈਆ। ਸਚ ਦੁਆਰਾ ਸ੍ਰੀ ਭਗਵਾਨ, ਸਤਿ ਸਤਿਵਾਦੀ ਆਪ ਸੁਹਾਇੰਦਾ। ਨਿਰਗੁਣ ਸਰਗੁਣ ਕਰ ਪਰਧਾਨ, ਲੱਖ ਚੁਰਾਸੀ ਖੇਲ ਕਰਾਇੰਦਾ। ਬੋਧ ਅਗਾਧਾ ਇਕ ਗਿਆਨ, ਅੰਤਰ ਆਤਮ ਆਪ ਪੜ੍ਹਾਇੰਦਾ। ਲੇਖਾ ਜਾਣੇ ਦੋ ਜਹਾਨ, ਲੋਆਂ ਪੁਰੀਆਂ ਬ੍ਰਹਿਮੰਡਾਂ ਖੰਡਾਂ ਆਪਣਾ ਹੁਕਮ ਵਰਤਾਇੰਦਾ। ਰਵ ਸਸ ਸੂਰਜ ਚੰਨ ਦੇਵੇ ਪਰਕਾਸ਼ ਸਾਚੇ ਭਾਨ, ਜੋਤੀ ਨੂਰ ਨੂਰ ਡਗਮਗਾਇੰਦਾ। ਕਰੇ ਖੇਲ ਨੌਜਵਾਨ, ਬਿਰਧ ਬਾਲ ਰੂਪ ਨਾ ਕੋਇ ਵਟਾਇੰਦਾ। ਸਤਿਜੁਗ ਤ੍ਰੇਤਾ ਦੁਆਪਰ ਧਰਤ ਧਵਲ ਵੇਖੇ ਆਣ, ਧਰਨੀ ਆਪਣੇ ਰੰਗ ਰੰਗਾਇੰਦਾ। ਵੇਦ ਸ਼ਾਸਤਰ ਸਿਮਰਤ ਦੇ ਗਿਆਨ, ਜੀਵ ਜੰਤ ਹਰਿ ਪੜ੍ਹਾਇੰਦਾ । ਗੁਰ ਅਵਤਾਰ ਪੀਰ ਪੈਗ਼ੰਬਰ ਲੋਕਮਾਤ ਮਾਤ ਨਿਸ਼ਾਨ, ਨਿਰਗੁਣ ਸਰਗੁਣ ਨਿਸ਼ਾਨਾ ਇਕ ਵਖਾਇੰਦਾ। ਸ਼ਬਦ ਸਰੂਪੀ ਦੇਵੇ ਦਾਨ, ਨਾਮ ਨਿਧਾਨਾ ਝੋਲੀ ਪਾਇੰਦਾ। ਰਸਨਾ ਜਿਹਵਾ ਸਾਰੇ ਕਹਿਣ, ਬੱਤੀ ਦੰਦ ਸਿਫ਼ਤ ਸਲਾਹਿੰਦਾ। ਜੁਗ ਚੌਕੜੀ ਹੋ ਪਰਧਾਨ, ਨਿਰਗੁਣ ਸਰਗੁਣ ਸੇਜ ਹੰਢਾਇੰਦਾ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਕਰੇ ਖੇਲ ਸਾਚਾ ਹਰਿ, ਸਤਿਜੁਗ ਤ੍ਰੇਤਾ ਦੁਆਪਰ ਕਲਜੁਗ ਆਪਣਾ ਖੇਲ ਵਖਾਇੰਦਾ। ਜੁਗ ਜੁਗ ਖੇਲ ਅਵੱਲੜਾ, ਕਰੇ ਕਰਾਏ ਹਰਿ ਨਿਰੰਕਾਰ। ਆਦਿ ਜੁਗਾਦੀ ਗੁਰ ਅਵਤਾਰ ਪੀਰ ਪੈਗ਼ੰਬਰ ਫੜਾਏ ਪਲੜਾ, ਸ਼ਬਦ ਅਗੰਮੀ ਕਰ ਤਿਆਰ। ਸਚ ਸੰਦੇਸਾ ਏਕਾ ਘਲੜਾ, ਧੁਰ ਦੀ ਬਾਣੀ ਬੋਲ ਜੈਕਾਰ। ਜੋਤੀ ਸ਼ਬਦੀ ਆਪੇ ਰਲੜਾ, ਨਿਰਗੁਣ ਰੂਪ ਅਗੰਮ ਅਪਾਰ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਜੁਗਾ ਜੁਗੰਤਰ ਜਗਤ ਬੁਝਾਏ ਲੱਗੀ ਬਸੰਤਰ, ਅੰਮ੍ਰਿਤ ਮੇਘ ਬਰਸੇ ਠੰਡਾ ਠਾਰ। ਅੰਮ੍ਰਿਤ ਮੇਘ ਦੇਵੇ ਬਰਸ, ਸੋ ਪੁਰਖ ਨਿਰੰਜਣ ਵਡ ਵਡਿਆਈਆ। ਭਗਤ ਭਗਵੰਤ ਮਿਟਾਏ ਹਰਸ, ਸਾਂਤਕ ਸਤਿ ਸਤਿ ਕਰਾਈਆ। ਘਰ ਘਰ ਵਿਚ ਵਖਾਏ ਦਰਸ, ਆਤਮ ਪਰਮਾਤਮ ਪੜਦਾ ਲਾਹੀਆ। ਲੇਖਾ ਚੁਕਾਏ ਅਰਸ਼ ਫਰਸ਼, ਜਲਵਾ ਨੂਰ ਇਕ ਦਰਸਾਈਆ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਕਰੇ ਖੇਲ ਸਾਚਾ ਹਰਿ, ਸਾਚੀ ਕਰਨੀ ਆਪ ਕਮਾਈਆ। ਸਾਚੀ ਕਰਨੀ ਹਰਿ ਕਰਤਾਰ, ਸਤਿਜੁਗ ਤ੍ਰੇਤਾ ਦੁਆਪਰ ਕਲਜੁਗ ਆਪ ਕਰਾਇੰਦਾ। ਨੌਂ ਸੌ ਚੁਰਾਨਵੇ ਚੌਕੜੀ ਜੁਗ ਵੇਖੇ ਵਾਰੋ ਵਾਰ, ਲੋਕਮਾਤ ਫੇਰਾ ਪਾਇੰਦਾ। ਗੁਰ ਅਵਤਾਰ ਪੀਰ ਪੈਗ਼ੰਬਰ ਕਰ ਖ਼ਬਰਦਾਰ, ਸਾਚੀ ਖ਼ਬਰ ਆਪ ਸੁਣਾਇੰਦਾ। ਬਣਿਆ ਰਹੇ ਮਦਦਗਾਰ, ਸਿਰ ਆਪਣਾ ਹੱਥ ਟਿਕਾਇੰਦਾ। ਰਾਤੀ ਰੁਤੀ ਥਿਤੀ ਜਾਣੇ ਵਾਰ, ਅਗਨੀ ਪੌਣ ਪਾਣੀ ਆਪਣੇ ਹੁਕਮ ਰਖਾਇੰਦਾ। ਲੇਖਾ ਜਾਣੇ ਧੁਰ ਦਰਬਾਰ, ਦੋ ਜਹਾਨਾਂ ਚਰਨਾਂ ਹੇਠ ਦਬਾਇੰਦਾ। ਚੌਦਾਂ ਲੋਕ ਖੇਲ ਨਿਰੰਕਾਰ, ਅੱਖਰ ਆਪਣਾ ਆਪ ਸੁਣਾਇੰਦਾ। ਚੌਦਾਂ ਤਬਕ ਏਕਾ ਨਾਅਰ, ਨਾਅਰਾ ਹਰਿ ਹਰਿ ਆਪ ਅਲਾਇੰਦਾ। ਹੱਕ ਹਕ਼ੀਕ਼ਤ ਕਰ ਵਿਚਾਰ, ਲਾਸ਼ਰੀਕ ਖੋਜ ਖੋਜਾਇੰਦਾ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਵਸਣਹਾਰਾ ਸਾਚੇ ਘਰ, ਦਰਗਹਿ ਸਾਚੀ ਆਪ ਵਡਿਆਇੰਦਾ। ਦਰਗਹਿ ਸਾਚੀ ਸਚ ਟਿਕਾਣਾ, ਸੋ ਪੁਰਖ ਨਿਰੰਜਣ ਆਪ ਜਣਾਇੰਦਾ। ਸ਼ਾਹੋ ਭੂਪ ਬਣ ਸਾਚਾ ਰਾਣਾ, ਧੁਰ ਫ਼ਰਮਾਣਾ ਹੁਕਮ ਸੁਣਾਇੰਦਾ। ਗੁਰ ਅਵਤਾਰ ਰੱਖੇ ਆਪਣੇ ਭਾਣਾ, ਸਾਚਾ ਭਾਣਾ ਆਪ ਮਨਾਇੰਦਾ। ਸ਼ਬਦ ਅਨਾਦੀ ਦੇਵੇ ਗਾਣਾ, ਆਤਮ ਰਾਗੀ ਰਾਗ ਅਲਾਇੰਦਾ। ਅੰਮ੍ਰਿਤ ਰਸ ਪੀਣਾ ਖਾਣਾ, ਤ੍ਰਿਸਨਾ ਤ੍ਰਿਖਾ ਭੁੱਖ ਮਿਟਾਇੰਦਾ। ਨਿਰਮਲ ਜੋਤ ਨੂਰ ਮਹਾਨਾ, ਘਰ ਘਰ ਵਿਚ ਆਪ ਟਿਕਾਇੰਦਾ। ਖੇਲੇ ਖੇਲ ਸ੍ਰੀ ਭਗਵਾਨਾ, ਖ਼ਾਲਕ ਖ਼ਲਕ ਵੇਖ ਵਖਾਇੰਦਾ।

ਆਦਿ ਜੁਗਾਦੀ ਵਡ ਮਰਦਾਨਾ, ਸਚ ਮਰਦਾਨਗੀ ਆਪ ਕਮਾਇੰਦਾ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਸਚ ਦੁਆਰਾ ਇਕ ਪਰਗਟਾਇੰਦਾ। ਸਚ ਦੁਆਰਾ ਸਾਚਾ ਘਰ, ਹਰਿ ਸਤਿਗੁਰ ਆਪ ਪਰਗਟਾਈਆ । ਸਚ ਸਿੰਘਾਸਣ ਬੈਠਾ ਚੜ੍ਹ, ਨਿਰਗੁਣ ਆਪਣਾ ਆਸਣ ਲਾਈਆ। ਗੁਰ ਅਵਤਾਰ ਪੀਰ ਪੈਗ਼ੰਬਰ ਸ਼ਬਦ ਸਰੂਪੀ ਆਪੇ ਫੜ, ਆਪਣਾ ਬੰਧਨ ਪਾਈਆ। ਜੁਗਾ ਜੁਗੰਤਰ ਦੇਵਣਹਾਰਾ ਵਰ, ਸਾਚੀ ਸਿਖਿਆ ਇਕ ਸਮਝਾਈਆ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਕਰੇ ਖੇਲ ਬੇਪਰਵਾਹੀਆ। ਸਾਚੀ ਸਿਖਿਆ ਲੈਣੀ ਸਿਖ, ਹਰਿ ਸਤਿਗੁਰ ਆਪ ਜਣਾਇੰਦਾ। ਸਤਿਜੁਗ ਤ੍ਰੇਤਾ ਦੁਆਪਰ ਕਲਜੁਗ ਪਾਵੇ ਭਿਖ, ਭਿਖਕ ਝੋਲੀ ਸਰਬ ਭਰਾਇੰਦਾ। ਜੋਤ ਸਰੂਪੀ ਨਿਰਗੁਣ ਧਾਰ ਨਿਰਵੈਰ ਏਕਾ ਆਏ ਦਿਸ, ਰੂਪ ਰੰਗ ਰੇਖ ਨਾ ਕੋਇ ਰਖਾਇੰਦਾ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਆਪਣਾ ਖੇਲ ਆਪ ਜਣਾਇੰਦਾ। ਸਾਚਾ ਖੇਲ ਲੈਣਾ ਜਾਣ, ਸ੍ਰੀ ਭਗਵਾਨ ਆਪ ਜਣਾਇੰਦਾ। ਨੌਂ ਸੌ ਚੁਰਾਨਵੇ ਚੌਕੜੀ ਯੁਗ ਨਿਰਗੁਣ ਸਰਗੁਣ ਹੋਏ ਪਰਧਾਨ, ਨਾਮ ਪਰਧਾਨਗੀ ਆਪ ਕਮਾਇੰਦਾ। ਲਿਖ ਲਿਖ ਲੇਖਾ ਜਗਤ ਮਹਾਨ, ਸ਼ਾਸਤਰ ਸਿਮਰਤ ਵੇਦ ਪੁਰਾਨ ਗੀਤਾ ਗਿਆਨ ਅੰਜੀਲ ਕੁਰਾਨ ਖਾਣੀ ਬਾਣੀ ਰੰਗ ਰੰਗਾਇੰਦਾ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਕਰੇ ਖੇਲ ਸਾਚਾ ਹਰਿ, ਸਚ ਸੰਦੇਸਾ ਨਰ ਨਰੇਸ਼ਾ ਏਕੰਕਾਰ ਅਕਲ ਕਲ ਧਾਰੀ ਆਪ ਜਣਾਇੰਦਾ। ਅਕਲ ਕਲਧਾਰੀ ਹਰਿ ਜੂ ਆਪ, ਆਪਣਾ ਭੇਵ ਆਪ ਜਣਾਈਆ। ਸ੍ਰਿਸ਼ਟ ਸਬਾਈ ਮਾਈ ਬਾਪ, ਲੱਖ ਚੁਰਾਸੀ ਗੋਦ ਉਠਾਈਆ। ਜੁਗ ਜੁਗ ਮੇਟਣਹਾਰਾ ਰੋਗ ਸੰਤਾਪ, ਸੰਸਾ ਦੁੱਖ ਦਏ ਮਿਟਾਈਆ। ਗੁਰ ਅਵਤਾਰਾਂ ਪੀਰ ਪੈਗ਼ੰਬਰਾਂ ਦੇਵਣਹਾਰਾ ਜਾਪ, ਆਪਣਾ ਨਾਮ ਕਰੇ ਪੜ੍ਹਾਈਆ। ਮੇਟਣਹਾਰਾ ਤੀਨੋਂ ਤਾਪ, ਤ੍ਰੈਗੁਣ ਮਾਇਆ ਬੰਧਨ ਦਏ ਤੁੜਾਈਆ। ਆਪਣਾ ਰੱਖੇ ਵਡ ਪਰਤਾਪ, ਬੇਅੰਤ ਸੱਚਾ ਸ਼ਹਿਨਸ਼ਾਹੀਆ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਨਿਰਗੁਣ ਆਪਣੀ ਧਾਰ ਚਲਾਈਆ। ਨਿਰਗੁਣ ਧਾਰ ਅਲੱਖਣਾ ਅਲੱਖ, ਅਲੱਖ ਅਗੋਚਰ ਆਪ ਚਲਾਇੰਦਾ। ਸਤਿ ਸਰੂਪੀ ਹੋ ਪਰਤੱਖ, ਜੋਤੀ ਜਾਮਾ ਵੇਸ ਵਟਾਇੰਦਾ। ਕਰੇ ਖੇਲ ਪੁਰਖ ਸਮਰਥ, ਭੇਵ ਕੋਇ ਨਾ ਪਾਇੰਦਾ। ਜੁਗ ਚੌਕੜੀ ਚਲਾਇਆ ਰਥ, ਬਣ ਰਥਵਾਹੀ ਸੇਵ ਕਮਾਇੰਦਾ । ਸਦਾ ਸੁਹੇਲਾ ਮਾਰਗ ਦੱਸ, ਬਣ ਰਹਿਬਰ ਰਾਹ ਵਖਾਇੰਦਾ। ਕਲਜੁਗ ਅੰਤਮ ਹੋ ਪਰਗਟ, ਪਰਗਟ ਆਪਣਾ ਖੇਲ ਵਖਾਇੰਦਾ। ਪਾਵੇ ਸਾਰ ਚੌਦਾਂ ਹੱਟ, ਚੌਦਾਂ ਤਬਕਾਂ ਪੜਦਾ ਲਾਹਿੰਦਾ। ਲੇਖਾ ਜਾਣੇ ਤੀਰਥ ਅਠਸਠ, ਸਰ ਸਰੋਵਰ ਫੋਲ ਫੋਲਾਇੰਦਾ। ਵਸਣਹਾਰਾ ਘਟ ਘਟ, ਘਰ ਘਰ ਆਪਣਾ ਭੇਵ ਚੁਕਾਇੰਦਾ। ਖੇਲੇ ਖੇਲ ਬਾਜ਼ੀਗਰ ਨਟ, ਸਵਾਂਗੀ ਆਪਣਾ ਸਾਂਗ ਵਰਤਾਇੰਦਾ। ਜਨ ਭਗਤਾਂ ਮਾਰਗ ਸਾਚਾ ਦੱਸ, ਭੇਵ ਅਭੇਦ ਆਪ ਖੁਲ੍ਹਾਇੰਦਾ। ਨਿਰਗੁਣ ਨੂਰ ਜੋਤ ਕਰ ਪਰਕਾਸ਼, ਅਗਿਆਨ ਅੰਧੇਰ ਚੁਕਾਇੰਦਾ। ਸੁਰਤੀ ਸ਼ਬਦੀ ਸਾਚੇ ਮੰਡਲ ਪਾਏ ਰਾਸ, ਗੋਪੀ ਕਾਹਨ ਆਪ ਨਚਾਇੰਦਾ। ਆਤਮ ਪਰਮਾਤਮ ਵਸੇ ਪਾਸ, ਵਿਛੜ ਕਦੇ ਨਾ ਜਾਇੰਦਾ। ਬ੍ਰਹਮ ਪਾਰਬ੍ਰਹਮ ਖੇਲੇ ਖੇਲ ਸਰਬ ਗੁਣਤਾਸ, ਗੁਣਵੰਤਾ ਆਪਣਾ ਗੁਣ ਆਪ ਸਮਝਾਇੰਦਾ। ਈਸ਼ ਜੀਵ ਦਾਸੀ ਦਾਸ, ਬਣ ਸੇਵਕ ਸੇਵ ਕਮਾਇੰਦਾ। ਕਲਜੁਗ ਅੰਤਮ ਵੇਖੇ ਖੇਲ ਤਮਾਸ਼, ਦੋ ਜਹਾਨਾਂ ਫੇਰੀ ਪਾਇੰਦਾ। ਹਰਿਜਨ ਪੂਰੀ ਕਰੇ ਆਸ, ਨਿਰਾਸਾ ਕੋਇ ਨਜ਼ਰ ਨਾ ਆਇੰਦਾ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਆਦਿ ਪੁਰਖ ਏਕਾ ਹਰਿ ਸਚਖੰਡ ਦੁਆਰੇ ਸਾਚੇ ਖੜ, ਦੋ ਜਹਾਨਾਂ ਏਕਾ ਨੈਣ ਉਠਾਇੰਦਾ। ਦੋ

ਜਹਾਨਾਂ ਏਕਾ ਅੱਖ, ਨੇਤਰ ਨੇਤਰ ਨਾਲ ਮਿਲਾਈਆ। ਪੁਰਖ ਅਬਿਨਾਸ਼ੀ ਹੋ ਪਰਤੱਖ, ਨਿਰਗੁਣ ਆਪਣੀ ਧਾਰ ਚਲਾਈਆ। ਸੰਤ ਸੁਹੇਲੇ ਗੁਰੂ ਗੁਰ ਚੇਲੇ ਲੱਖ ਚੁਰਾਸੀ ਨਾਲੋਂ ਕਰੇ ਵੱਖ, ਫੜ ਫੜ ਬਾਂਹੋਂ ਬਾਹਰ ਕਢਾਈਆ। ਆਤਮ ਪਰਮਾਤਮ ਮਾਰਗ ਸਾਚਾ ਦੱਸ, ਸੋਹੰ ਅੱਖਰ ਕਰੇ ਪੜ੍ਹਾਈਆ। ਕਲਜੁਗ ਮੇਟੇ ਰੈਣ ਅੰਧੇਰੀ ਮਸ, ਸਾਚਾ ਨੂਰ ਕਰੇ ਰੁਸ਼ਨਾਈਆ। ਮੇਲ ਮਿਲਾਵਾ ਹੱਸ ਹੱਸ, ਘਰ ਸਾਚੇ ਵੱਜੇ ਵਧਾਈਆ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਕਰੇ ਖੇਲ ਬੇਪਰਵਾਹੀਆ। ਬੇਪਰਵਾਹ ਪੁਰਖ ਅਗੰਮ, ਅਗੰਮੜੀ ਕਾਰ ਕਮਾਇੰਦਾ। ਨਿਰਗੁਣ ਧਾਰੋਂ ਨਿਰਗੁਣ ਜੰਮ, ਮਾਤ ਪਿਤ ਨਾ ਕੋਇ ਬਣਾਇੰਦਾ। ਜਨ ਭਗਤਾਂ ਬੇੜਾ ਜੁਗ ਜੁਗ ਬੰਨ੍ਹ, ਸਿਰ ਆਪਣੇ ਭਾਰ ਉਠਾਇੰਦਾ। ਏਕਾ ਨਾਮ ਦੇਵੇ ਧਨ, ਧਨ ਖ਼ਜ਼ੀਨਾ ਇਕ ਲੁਟਾਇੰਦਾ। ਏਕਾ ਰਾਗ ਸੁਣਾਏ ਕੰਨ, ਛੱਤੀ ਰਾਗ ਭੇਵ ਨਾ ਆਇੰਦਾ। ਆਪੇ ਬਣੇ ਜਨਨੀ ਜਨ, ਗੁਰਮੁਖ ਗੁਰ ਗੁਰ ਗੋਦ ਉਠਾਇੰਦਾ। ਆਸਾ ਮਨਸਾ ਤ੍ਰਿਸਨਾ ਦੇਵੇ ਬੰਨ੍ਹ, ਮਨ ਮਮਤਾ ਮੋਹ ਚੁਕਾਇੰਦਾ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਹਰਿਜਨ ਆਪਣੇ ਆਪ ਜਗਾਇੰਦਾ। ਹਰਿਜਨ ਸਾਚਾ ਜਾਏ ਜਾਗ, ਜਾਗਰਤ ਜੋਤ ਆਪ ਜਗਾਇੰਦਾ। ਮਨ ਵੈਰਾਗੀ ਹੋਏ ਵੈਰਾਗ, ਜਗਤ ਵੈਰਾਗ ਨਾ ਕੋਇ ਰਖਾਇੰਦਾ। ਝੂਠੀ ਤ੍ਰਿਸਨਾ ਬੁਝੇ ਆਗ, ਅਗਨੀ ਤਤ ਨਾ ਕੋਇ ਤਪਾਇੰਦਾ। ਚਰਨ ਧੂੜ ਕਰਾਏ ਮਜਨ ਮਾਘ, ਦੁਰਮਤ ਮੈਲ ਧੁਵਾਇੰਦਾ। ਘਰ ਦੀਪਕ ਜੋਤ ਜਗੇ ਚਿਰਾਗ਼, ਅਗਿਆਨ ਅੰਧੇਰ ਮਿਟਾਇੰਦਾ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਕਰੇ ਖੇਲ ਸਾਚਾ ਹਰਿ, ਕਲਜੁਗ ਅੰਤਮ ਵੇਖ ਵਖਾਇੰਦਾ। ਜੁਗ ਜੁਗ ਵੇਖੇ ਵੇਖਣ ਯੋਗ, ਪਾਰਬ੍ਰਹਮ ਵਡੀ ਵਡਿਆਈਆ। ਕਲਜੁਗ ਅੰਤਮ ਜਨ ਭਗਤਾਂ ਮੇਲਾ ਧੁਰ ਸੰਜੋਗ, ਗੁਰ ਚੇਲਾ ਜੋੜ ਜੁੜਾਇੰਦਾ। ਆਤਮ ਪਰਮਾਤਮ ਸੋਹੰ ਸਾਚੀ ਚੋਗ, ਹੰਸਾ ਮਾਣਕ ਮੋਤੀ ਮੁਖ ਰਖਾਈਆ। ਲੇਖਾ ਚੁਕੇ ਤ੍ਰੈ ਤ੍ਰੈ ਲੋਕ, ਲੋਕ ਪਰਲੋਕ ਦਏ ਵਡਿਆਈਆ। ਸਤਿਜੁਗ ਸੁਣਾਏ ਸਚ ਸਲੋਕ, ਸਾਚਾ ਸੋਹਲਾ ਆਪੇ ਗਾਈਆ। ਹਰਿ ਕਾ ਭਾਣਾ ਕੋਇ ਨਾ ਸਕੇ ਰੋਕ, ਨਾ ਕੋਈ ਮੇਟੇ ਮੇਟ ਮਿਟਾਈਆ। ਲੋਕਮਾਤ ਸਚਖੰਡ ਦੁਆਰਾ ਬਣਾਏ ਸੱਚਾ ਕੋਟ, ਜਿਸ ਦੁਆਰੇ ਚਰਨ ਛੁਹਾਈਆ। ਗੁਰਮੁਖਾਂ ਬਖ਼ਸ਼ੇ ਇਕੋ ਓਟ, ਪੁਰਖ ਅਕਾਲ ਹੋਏ ਸਹਾਈਆ। ਨਾਤਾ ਤੁਟੇ ਵਰਨ ਗੋਤ, ਜਾਤ ਪਾਤ ਨਾ ਕੋਇ ਜਣਾਈਆ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਕਰੇ ਖੇਲ ਸਾਚਾ ਹਰਿ, ਆਦਿ ਅੰਤ ਆਪਣਾ ਰੰਗ ਵਖਾਈਆ। ਆਦਿ ਅੰਤ ਹਰਿ ਹਰਿ ਰੰਗ, ਦਿਸ ਕਿਸੇ ਨਾ ਆਇੰਦਾ। ਗੁਰਮੁਖ ਸੇਜਾ ਸਚ ਪਲੰਘ, ਸਤਿਗੁਰ ਪੂਰਾ ਸੇਜ ਹੰਢਾਇੰਦਾ। ਅੰਤਰ ਆਤਮ ਇਕ ਅਨੰਦ, ਅਨੰਦ ਅਨੰਦ ਵਿਚ ਰਖਾਇੰਦਾ। ਸਤਿ ਸਰੂਪੀ ਚੜ੍ਹੇ ਚੰਦ, ਚੰਦ ਚਾਂਦਨੀ ਆਪ ਚਮਕਾਇੰਦਾ। ਗੀਤ ਸੁਹਾਗੀ ਗਾਏ ਛੰਦ, ਗੋਬਿੰਦ ਸੋਹਲਾ ਰਾਗ ਅਲਾਇੰਦਾ। ਪੰਚ ਵਿਕਾਰਾ ਖੰਡ ਖੰਡ, ਨਾਮ ਖੰਡਾ ਇਕ ਚਮਕਾਇੰਦਾ। ਸੁਰਤ ਸਵਾਣੀ ਨਾ ਹੋਏ ਰੰਡ, ਗੁਰ ਸ਼ਬਦੀ ਮੇਲ ਮਿਲਾਇੰਦਾ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਜੋਤ ਧਰ, ਕਲਜੁਗ ਤੇਰੀ ਅੰਤਮ ਵਰ, ਨਿਹਕਲੰਕ ਨਰਾਇਣ ਨਰ, ਦਰ ਘਰ ਸਾਚਾ ਆਪ ਸੁਹਾਇੰਦਾ। ਦਰ ਘਰ ਸਾਚਾ ਸਚ ਦੁਆਰ, ਸਤਿ ਸਤਿਵਾਦੀ ਆਪ ਸੁਹਾਈਆ। ਗੁਰਮੁਖਾਂ ਕਰੇ ਆਪ ਪਿਆਰ, ਗੁਰਸਿਖ ਮੇਲੇ ਚਾਈਂ ਚਾਈਂਆ। ਹਰਿਜਨ ਖੋਲ੍ਹੇ ਬੰਦ ਕਿਵਾੜ, ਬਜਰ ਕਪਾਟੀ ਕੁੰਡਾ ਲਾਹੀਆ। ਸੰਤ ਸੁਹੇਲੇ ਲਏ ਉਭਾਰ, ਗੁਰ ਚੇਲੇ ਵੱਜੇ ਵਧਾਈਆ। ਭਗਤ ਭਗਵੰਤ ਪੈਜ ਸੁਆਰ, ਦਰ ਘਰ ਸਾਚੇ ਦੇਵੇ ਮਾਣ ਵਡਿਆਈਆ।

ਸਾਢੇ ਤਿੰਨ ਹੱਥ ਦੇਵੇ ਇਕ ਆਧਾਰ, ਸਿਰ ਆਪਣਾ ਹੱਥ ਰਖਾਈਆ। ਸਮਰਥ ਪੁਰਖ ਕਰੇ ਸਾਚੀ ਕਾਰ, ਕਰਤਾ ਕੀਮਤ ਆਪੇ ਪਾਈਆ। ਜੁਗ ਚੌਕੜੀ ਵਿਛੜੇ ਲਏ ਉਠਾਲ, ਕਲਜੁਗ ਅੰਤਮ ਮੇਲਾ ਸਹਿਜ ਸੁਭਾਈਆ। ਗੁਰ ਗੁਰ ਵੇਖੇ ਸਾਚੇ ਲਾਲ, ਲਾਲ ਗੁਲਾਲਾ ਆਪਣਾ ਰੰਗ ਰੰਗਾਈਆ। ਏਥੇ ਓਥੇ ਦੋ ਜਹਾਨ ਕਰੇ ਪ੍ਰਿਤਪਾਲ, ਬਣ ਪ੍ਰਿਤਪਾਲਕ ਸੇਵ ਕਮਾਈਆ। ਨਾਤਾ ਤੋੜ ਸ਼ਾਹ ਕੰਗਾਲ, ਰਾਓ ਰੰਕ ਰਾਜ ਰਾਜਾਨ ਏਕਾ ਘਰ ਦਏ ਬਹਾਈਆ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਕਿਰਪਾ ਕਰ, ਕਲਜੁਗ ਅੰਤਮ ਬਣ ਆਪ ਦਲਾਲ, ਜਗਤ ਦਲਾਲੀ ਆਪ ਕਮਾਈਆ। ਜਗਤ ਦਲਾਲ ਸ੍ਰੀ ਭਗਵਾਨ, ਜਨ ਭਗਤਾਂ ਆਪ ਕਮਾਇੰਦਾ। ਸਚ ਧਰਮ ਦਾ ਸਚ ਨਿਸ਼ਾਨ, ਸਤਿ ਸਤਿਵਾਦੀ ਆਪ ਵਖਾਇੰਦਾ। ਆਤਮ ਪਰਮਾਤਮ ਇਕ ਗਿਆਨ, ਨਿਸ਼ਅੱਖਰ ਆਪ ਪੜ੍ਹਾਇੰਦਾ। ਚੌਦਾਂ ਵਿਦਿਆ ਹੋਣ ਹੈਰਾਨ, ਹਰਿ ਕਾ ਭੇਵ ਕੋਇ ਨਾ ਪਾਇੰਦਾ। ਵਿਸ਼ਨ ਬ੍ਰਹਮਾ ਸ਼ਿਵ ਸੀਸ ਝੁਕਾਣ, ਨੇਤਰ ਨੈਣ ਨਾ ਕੋਇ ਉਠਾਇੰਦਾ। ਗੁਰ ਅਵਤਾਰ ਪੀਰ ਪੈਗ਼ੰਬਰ ਮੰਗਣ ਦਾਨ, ਖਾਲੀ ਝੋਲੀ ਸਰਬ ਭਰਾਇੰਦਾ। ਕਰੇ ਖੇਲ ਆਪ ਮਿਹਰਵਾਨ, ਮਿਹਰ ਨਜ਼ਰ ਇਕ ਉਠਾਇੰਦਾ। ਕਲਜੁਗ ਅੰਤਮ ਹੋ ਪਰਧਾਨ, ਨਿਹਕਲੰਕਾ ਨਾਉਂ ਰਖਾਇੰਦਾ। ਜੁਗ ਚੌਕੜੀ ਲੇਖਾ ਪੂਰਾ ਕਰੇ ਆਣ, ਲਿਖਿਆ ਲੇਖ ਨਾ ਕੋਇ ਮਿਟਾਇੰਦਾ। ਸ਼ੱਤਰੀ ਬ੍ਰਹਿਮਣ ਸ਼ੂਦਰ ਵੈਸ਼ ਦੇਵੇ ਇਕ ਗਿਆਨ, ਸੋਹੰ ਅੱਖਰ ਇਕ ਪੜ੍ਹਾਇੰਦਾ। ਨੌਂ ਖੰਡ ਪ੍ਰਿਥਮੀ ਬਣਾਏ ਆਪ ਵਿਧਾਨ, ਸੱਤਾਂ ਦੀਪਾਂ ਮਾਰਗ ਲਾਇੰਦਾ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਜੋਤ ਧਰ, ਕਲਜੁਗ ਤੇਰੀ ਅੰਤਮ ਵਰ, ਨਿਹਕਲੰਕ ਨਰਾਇਣ ਨਰ, ਸਚਖੰਡ ਨਿਵਾਸੀ ਪੁਰਖ ਅਬਿਨਾਸ਼ੀ ਆਪਣੀ ਕਰਨੀ ਆਪ ਕਮਾਇੰਦਾ। ਸਾਚੀ ਕਰਨੀ ਕਰੇ ਕਰਤਾਰ, ਕੁਦਰਤ ਕਾਦਰ ਵੇਖ ਵਖਾਈਆ। ਸਰਬ ਜੀਆਂ ਦਾ ਸਾਂਝਾ ਯਾਰ, ਦੂਸਰ ਵੰਡ ਨਾ ਕੋਇ ਵੰਡਾਈਆ। ਗ਼ਰੀਬ ਨਿਮਾਣਿਆਂ ਕਰੇ ਪਿਆਰ, ਰਾਜ ਰਾਜਾਨਾਂ ਖ਼ਾਕ ਮਿਲਾਈਆ। ਸਤਿਜੁਗ ਬੰਨ੍ਹਾਏ ਸਾਚੀ ਧਾਰ, ਕਲਜੁਗ ਕੂੜੀ ਕਿਰਿਆ ਦਏ ਮਿਟਾਈਆ। ਸ੍ਰਿਸ਼ਟ ਸਬਾਈ ਵਖਾਏ ਇਕ ਦੁਆਰ, ਏਕਾ ਮੰਦਰ ਸੋਭਾ ਪਾਈਆ। ਏਕਾ ਨਾਮ ਜੈ ਜੈਕਾਰ, ਰਸਨਾ ਜਿਹਵਾ ਹਰਿ ਗੁਣ ਗਾਈਆ। ਸਤਿਜੁਗ ਸਾਚਾ ਧਰੇ ਵਿਚ ਸੰਸਾਰ, ਧਰਨੀ ਧਰਤ ਧਵਲ ਖ਼ੁਸ਼ੀ ਮਨਾਈਆ। ਭਗਤ ਭਗਵੰਤ ਵੇਖੇ ਸਾਚੇ ਲਾਲ, ਗੁਰਸਿਖ ਆਪਣੇ ਰੰਗ ਰੰਗਾਈਆ। ਜੋਤੀ ਜੋਤ ਸਰੂਪ ਹਰਿ, ਆਪ ਆਪਣੀ ਜੋਤ ਧਰ, ਨਿਹਕਲੰਕ ਨਰਾਇਣ ਨਰ, ਮਹਾਰਾਜ ਸ਼ੇਰ ਸਿੰਘ ਵਿਸ਼ਨੂੰ ਭਗਵਾਨ, ਸ੍ਰਿਸ਼ਟ ਸਬਾਈ ਦੇਵੇ ਇਕ ਗਿਆਨ, ਏਕਾ ਮੰਤਰ ਅੰਤਰ ਨਾਮ ਦ੍ਰਿੜਾਈਆ।